Skip to main content

Pind Tak News

Pind Tak News > ਖਬਰਾਂ > ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 417ਵੇਂ ਦਿਨ 98 ਨਸ਼ਾ ਤਸਕਰ ਗ੍ਰਿਫ਼ਤਾਰ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 417ਵੇਂ ਦਿਨ 98 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 417ਵੇਂ ਦਿਨ 98 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਜਾਰੀ ਹੈ। ਇਸ ਮੁਹਿੰਮ ਦੇ 417ਵੇਂ ਦਿਨ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੱਡੀ ਕਾਰਵਾਈ ਕਰਦੇ ਹੋਏ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ 1.1 ਕਿਲੋਗ੍ਰਾਮ ਹੈਰੋਇਨ, 67 ਕਿਲੋਗ੍ਰਾਮ ਭੁੱਕੀ, 514 ਨਸ਼ੀਲੀ ਗੋਲੀਆਂ ਅਤੇ ਕੈਪਸੂਲ ਅਤੇ 7,430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਦੇ ਨਾਲ ਹੀ ਇਸ ਮੁਹਿੰਮ ਦੇ 417 ਦਿਨਾਂ ਦੌਰਾਨ ਕੁੱਲ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਗਿਣਤੀ 60,008 ਤੱਕ ਪਹੁੰਚ ਗਈ ਹੈ, ਜੋ ਕਿ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ ਨੂੰ ਦਰਸਾਉਂਦੀ ਹੈ।

ਪੰਜਾਬ ਸਰਕਾਰ ਨੇ ਦੁਹਰਾਇਆ ਹੈ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਇਸ ਸਮੱਸਿਆ ਨੂੰ ਜੜੋਂ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

Leave a comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।